ਇੱਕੋ ਪਿੰਡ ਦੇ ਰਹਿਣ ਵਾਲੇ ਲੜਕਾ-ਲੜਕੀ ਨੂੰ ਘਰੋਂ ਭੱਜ ਕੇ ਵਿਆਹ ਕਰਵਾਉਣ ਪਿਆ ਮਹਿੰਗਾ ! - ਲੜਕੇ ਨੂੰ ਅਗਵਾ ਕਰਕੇ ਬੁਰੀ ਤਰ੍ਹਾਂ ਕੁੱਟਮਾਰ
🎬 Watch Now: Feature Video
ਬਠਿੰਡਾ: ਜ਼ਿਲ੍ਹੇ ਦੇ ਇੱਕ ਲੜਕਾ ਲੜਕੀ ਵੱਲੋਂ ਆਪਣੇ ਪਰਿਵਾਰਾਂ ਦੇ ਖਿਲਾਫ਼ ਜਾ ਕੇ ਲਵ ਮੈਰਿਜ ਕਰਵਾਉਣ ਤੋਂ ਖਫਾ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੇ ਨੂੰ ਅਗਵਾ ਕਰਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਲੜਕੀ ਵੱਲੋਂ ਆਪਣੇ ਮਾਪਿਆਂ ’ਤੇ ਲੜਕੇ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਦੋਵੇਂ ਲੜਕਾ ਲੜਕੀ ਇੱਕੋ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਲੜਕੀ ਵੱਲੋਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਓਧਰ ਲੜਕੇ ਦੇ ਪਿਤਾ ਵੱਲੋਂ ਲੜਕੀ ਦੇ ਪਰਿਵਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ ਅਤੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ।