ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢਿਆ ਜਾਵੇਗਾ ਚੇਤਨਾ ਮਾਰਚ - 361st birth anniversary of Amar Shaheed Baba Jeevan Singh
🎬 Watch Now: Feature Video
ਅੰਮ੍ਰਿਤਸਰ: ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 361ਵੇਂ ਜਨਮ ਦਿਹਾੜੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਵੀ 3 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੇਤਨਾ ਮਾਰਚ ਸਜਾਇਆ ਜਾਵੇਗਾ । ਇਸ ਸਬੰਧ ਚ ਰੂਪ ਰੇਖਾ ਤਿਆਰ ਕਰਨ ਸਬੰਧੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵਲੋਂ ਗੁਰੂਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਸੱਦੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 3 ਸਤੰਬਰ ਨੂੰ 23ਵਾਂ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਵੇਗਾ ਤੇ ਬਿਆਸ, ਜਲੰਧਰ , ਖੰਨਾ ਸਮੇਤ ਵੱਖ ਵੱਖ ਸਥਾਨਾਂ ਤੋਂ ਹੁੰਦਾ ਹੋਇਆ ਫਤਹਿਗੜ੍ਹ ਸਾਹਿਬ ਪਹੁੰਚੇਗਾ ਜਿੱਥੇ ਰਾਤਰੀ ਵਿਸ਼ਰਾਮ ਉਪਰੰਤ 4 ਸਤੰਬਰ ਨੂੰ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ ਅਤੇ ਵੱਖ ਵੱਖ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ ਜਿੱਥੇ 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਦਾ ਅਯੋਜਨ ਕੀਤਾ ਜਾਵੇਗਾ ਜਿਸ ਵਿਚ ਪੰਜਾਬ ਦੇ ਨਾਲ ਨਾਲ ਝਾਰਖੰਡ, ਹਰਿਆਣਾ, ਹਿਮਾਚਲ ਪ੍ਰਦੇਸ਼ , ਰਾਜਸਥਾਨ ਤੇ ਉਤਰਾਖੰਡ ਸਮੇਤ ਵੱਖ ਵੱਖ ਸੂਬਿਆਂ ਤੋਂ ਵੱਡੀ ਗਿਣਤੀ ਚ ਸੰਗਤ ਸ਼ਮੂਲੀਅਤ ਕਰੇਗੀ।