ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਨੌਜਵਾਨਾਂ ਦਾ ਕਾਫਲਾ ਦਿੱਲੀ ਹੋਇਆ ਰਵਾਨਾ - Kirti Kisan Union left for Delhi
🎬 Watch Now: Feature Video

ਲੁਧਿਆਣਾ: ਰਾਏਕੋਟ ਦੇ ਪਿੰਡਾਂ ਵਿੱਚੋਂ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਨੌਜਵਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਨੇ ਦੱਸਿਆ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਪ੍ਰਤੀ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਅਪਣਾਏ ਜਾ ਰਹੇ। ਅੜੀਅਲ ਰਵੱਈਏ ਖ਼ਿਲਾਫ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਕੱਢੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਚ ਸ਼ਮੂਲੀਅਤ ਕਰਨ ਲਈ ਰਾਏਕੋਟ ਦੇ ਵੱਖ-ਵੱਖ ਪਿੰਡਾਂ 'ਚੋਂ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਨੌਜਵਾਨਾਂ ਦਾ ਵੱਡਾ ਕਾਫਲਾ ਅੱਜ ਦਿੱਲੀ ਨੂੰ ਰਵਾਨਾ ਹੋਇਆ।