thumbnail

ਰਿਹਾਇਸ਼ੀ ਇਲਾਕੇ 'ਚ ਚੱਲ ਰਹੀ ਨਾਜਾਇਜ਼ ਸ਼ਤਰੰਜ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ

By

Published : Apr 28, 2022, 4:51 PM IST

ਅੰਮ੍ਰਿਤਸਰ: ਜ਼ਿਲ੍ਹੇ ਦੇ ਤਰਨਤਾਰਨ ਰੋਡ ਗੁਰੂ ਨਾਨਕ ਕਲੋਨੀ ਵਿਖੇ ਰਿਹਾਇਸ਼ੀ ਇਲਾਕੇ ਵਿਚ ਚਲ ਰਹੀ ਨਾਜਾਇਜ਼ ਸ਼ਤਰੰਜ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਫੈਕਟਰੀ ਵਿਚ ਕੈਮੀਕਲ ਅਤੇ ਲੱਕੜ ਦੇ ਬੂਰੇ ਕਾਰਨ ਭਿਆਨਕ ਅਗ ਲੱਗ ਗਈ। ਜਿਸਦੇ ਚੱਲਦੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਵੱਲੋਂ ਮੁਸ਼ਕਤ ਕਰ ਅੱਗ ’ਤੇ ਕਾਬੂ ਪਾਇਆ ਗਿਆ ਹੈ। ਇਸ ਸਬੰਧੀ ਫੈਕਟਰੀ ਮਾਲਿਕ ਦਾ ਕਹਿਣਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ, ਫਿਲਹਾਲ ਜਾਨੀ ਨੁਕਸਾਨ ਤੋਂ ਬਚਾਅ ਹੈ ਪਰ ਫੈਕਟਰੀ ਵਿਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫੈਕਟਰੀ ਚ ਕਈ ਵਾਰ ਅੱਗ ਲੱਗ ਚੁੱਕੀ ਹੈ ਪਰ ਪ੍ਰਸ਼ਸਾਨ ਵੱਲੋਂ ਇਸ ਨਾਜਾਇਜ਼ ਤੌਰ ਤੇ ਚਲ਼ ਰਹੀ ਫੈਕਟਰੀ ਤੇ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.