ਪਿੰਡ ਬਾਦਲ 'ਚ ਵੱਡੀ ਗਿਣਤੀ 'ਚ ਪੁਲਿਸ ਤੈਨਾਤ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪਿਛਲੇ ਦਿਨੀਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿੱਚ ਗੁਰੂ ਰਵਿਦਾਸ ਜੀ ਦੇ ਮੰਦਰ ਤੋੜੇ ਜਾਣ ਨੂੰ ਲੈ ਕੇ ਜਿੱਥੇ ਦੇਸ਼ ਭਰ ਵਿੱਚ ਧਰਨੇ, ਮੁਜਾਹਰੇ ਤੇ ਹੋਰ ਬਹੁਤ ਸਾਰੇ ਪ੍ਰਦਰਸ਼ਨ ਰਵਿਦਾਸ ਭਾਈਚਾਰੇ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਹਨ ਉੱਥੇ ਹੀ ਕੇਂਦਰੀ ਮੰਤਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਜੱਦੀ ਪਿੰਡ ਬਾਦਲ ਵਿੱਚ ਵੀ ਰਵਿਦਾਸ ਭਾਈਚਾਰੇ ਦੇ ਲੋਕਾਂ ਅਤੇ ਉਹਨਾਂ ਦੇ ਨਾਲ ਹੋਰ ਬਹੁਤ ਸਾਰੀਆਂ ਜੱਥੇਬੰਦੀਆਂ ਵੱਲੋਂ ਹਰਸਿਮਰਤ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਜਾਣਾ ਹੈ। ਇਸ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪਿੰਡ ਬਾਦਲ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਸੁਰੱਖੀਆਂ ਅਧਿਕਾਰੀ ਤੈਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।