ਪਿੰਡ ਦੇ ਹੀ ਨੌਜਵਾਨ ਤੋਂ ਤੰਗ ਆ ਵਿਆਹੁਤਾ ਨੇ ਕੀਤੀ ਖੁਦਕੁਸ਼ੀ ! - ਪਿੰਡ ਦੇ ਹੀ ਨੌਜਵਾਨ ਤੋਂ ਤੰਗ ਆ ਵਿਆਹੁਤਾ ਨੇ ਕੀਤੀ ਖੁਦਕੁਸ਼ੀ
🎬 Watch Now: Feature Video
ਤਰਨ ਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਖਾਲੜਾ ਵਿਖੇ ਇਕ ਵਿਆਹੁਤਾ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਪਲਵਿੰਦਰ ਕੌਰ ਦੇ ਪਤੀ ਹਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਇੱਕ ਨੌਜਵਾਨ ਵੱਲੋਂ ਲਗਾਤਾਰ ਉਸ ਦੀ ਪਤਨੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਨੂੰ ਲੈ ਕੇ ਉਸਦੀ ਪਤਨੀ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦੀ ਸੀ। ਉਸਨੇ ਦੱਸਿਆ ਕਿ ਨੌਜਵਾਨ ਵੱਲੋਂ ਤੰਗ ਪਰੇਸ਼ਾਨ ਕੀਤੇ ਜਾਣ ਨੂੰ ਲੈਕੇ ਉਸਦੀ ਪਤਨੀ ਨੇ ਖੁਦਕੁਸ਼ੀ ਕੀਤੀ ਹੈ। ਸ਼ਖ਼ਸ ਵੱਲੋਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਓਧਰ ਮੌਕੇ’ ਤੇ ਪਹੁੰਚੇ ਥਾਣਾ ਖਾਲੜਾ ਦੇ ਐੱਸ ਐੱਚ ਓ ਨਰਿੰਦਰ ਸਿੰਘ ਢੋਟੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਇੱਕ ਸੌ ਚਹੱਤਰ ਦੀ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਜੋ ਵੀ ਤੱਥ ਅੱਗੇ ਸਾਹਮਣੇ ਆਉਣਗੇ ਉਸ ਮੁਤਾਬਕ ਹੋਰ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।