1 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਸਿਟੀ ਸਕੈਨ ਮਸ਼ੀਨ ਲੋਕਾਂ ਨੂੰ ਸਮਰਪਿਤ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਟਾਂਡਾ ਉੜਮੁੜ 'ਚ 1 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਆਈ ਨਵੀਂ ਸਿਟੀ ਸਕੈਨ ਮਸ਼ੀਨ ਹੁਸ਼ਿਆਰਪੁਰ ਦੇ ਬਾਬਾ ਬਲਵੰਤ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਬਾਬਾ ਗੁਰਦਿਆਲ ਸਿੰਘ ਦੀ ਅਗਵਾਈ 'ਚ ਲੋਕਾਂ ਨੂੰ ਸਮਰਪਿਤ ਕੀਤੀ ਗਈ ਇਸ ਮੌਕੇ ਪੰਜਾਬ ਸਿਹਤ ਵਿਭਾਗ ਦੇ ਡਾਇਰੈਕਟਰ ਰਣਜੀਤ ਸਿੰਘ ਵੀ ਪਹੁੰਚੇ। ਇਸ ਦੌਰਾਨ ਬਾਬਾ ਗੁਰਦਿਆਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਗਰੀਬ ਲੋਕਾਂ ਨੂੰ ਸਸਤੇ ਸ਼ਹਿਰ 'ਚ ਸਕੈਨ ਕਰਨ ਲਈ ਇਹ ਸਿਟੀ ਸਕੈਨ ਮਸ਼ੀਨ ਲਗਾਈ ਗਈ ਹੈ। ਇਸ ਮੌਕੇ ਪੰਜਾਬ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਇੱਥੋਂ ਦੇ ਬਾਬਾ ਬਲਵੰਤ ਸਿੰਘ ਚੈਰੀਟੇਬਲ ਹਸਪਤਾਲ ਵੱਲੋਂ ਸ਼ੁਰੂ ਕੀਤੀ ਸਿਟੀ ਸਕੈਨ ਸੇਵਾ ਲਈ ਹਸਪਤਾਲ ਦੀ ਸ਼ਲਾਘਾ ਕੀਤੀ, ਜਿਸ ਨਾਲ ਲੋਕਾਂ ਨੂੰ ਸਸਤੇ ਭਾਅ 'ਤੇ ਇਹ ਸੇਵਾ ਮੁਹੱਈਆ ਕਰਵਾਈ ਜਾਵੇਗੀ।