ਟਿੱਪਰ ਨੇ ਆਟੋ ਰਿਕਸ਼ਾ ਨੂੰ ਮਾਰੀ ਭਿਆਨਕ ਟੱਕਰ, ਇੱਕ ਦੀ ਮੌਤ, 9 ਜ਼ਖਮੀ - ਟਿੱਪਰ ਨੇ ਆਟੋ ਰਿਕਸ਼ਾ ਨੂੰ ਮਾਰੀ ਭਿਆਨਕ ਟੱਕਰ
🎬 Watch Now: Feature Video
ਰੂਪਨਗਰ: ਜ਼ਿਲ੍ਹੇ ਦੇ ਨੰਗਲ ਕੌਮੀ ਮਾਰਗ ’ਤੇ ਇੱਕ ਟਿੱਪਰ ਨੇ ਆਟੋ ਰਿਕਸ਼ਾ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਕਾਰਨ ਮੌਕੇ ਤੇ ਹੀ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਜਦਕਿ ਹਾਦਸੇ ’ਚ 9 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇਕ ਆਟੋ ਰਿਕਸ਼ਾ ਸਵਾਰੀਆਂ ਲੈ ਕੇ ਪਿੰਡ ਘਨੋਲੀ ਤੋ ਰੋਪੜ ਵੱਲ ਜਾ ਰਿਹਾ ਸੀ ਤਾਂ ਪਿੰਡ ਖੁਆਸਪੁਰਾ ਨਜ਼ਦੀਕ ਇਕ ਟਿੱਪਰ ਨੇ ਆਟੋ ਰਿਕਸ਼ਾ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਤੇ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਤੋਂ ਬਾਅਦ ਰਾਹਗੀਰਾਂ ਵੱਲੋ ਹੀ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।ਹਾਦਸੇ ਦਾ ਸ਼ਿਕਾਰ ਹੋਏ ਸੱਤ ਲੋਕ ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
TAGGED:
ਦੋ ਦੀ ਹਾਲਤ ਗੰਭੀਰ ਦੱਸੀ