ਚੱਲਦੇ ਟਰੱਕ ’ਚੋਂ ਨਿੱਕਲੇ ਅੱਗ ਦੇ ਭਾਂਬੜ, ਮੱਚਿਆ ਹੜਕੰਪ - ਵੱਡਾ ਹਾਦਸਾ ਵਾਪਰਿਆ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਵੱਲਾ ਰੋਡ 'ਤੇ ਵੱਡਾ ਹਾਦਸਾ ਵਾਪਰਿਆ ਹੈ ਜਿਸ ਕਾਰਨ ਚਾਰੇ ਪਾਰੇ ਭਜਦੜ ਮੱਚ ਗਈ। ਰੋਡ ’ਤੇ ਜਾ ਰਹੇ ਚੱਲਦੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਟਰੱਕ ਡਰਾਇਵਰ ਨੇ ਤੁਰੰਤ ਟਰੱਕ ਨੂੰ ਸਾਈਡ 'ਤੇ ਖੜਾ ਕਰ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਪਰ ਟਰੱਕ ਦੇ ਇੰਜਣ ਨੂੰ ਅੱਗ ਲੱਗਣ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਗਨੀਮਤ ਰਹੀ ਹੈ ਕਿ ਇਸ ਹਾਦਸੇ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ, ਕਿਉਂਕਿ ਅੱਗ ਲੱਗਦੀ ਦੇਖ ਟਰੱਕ ਵਿੱਚ ਸਵਾਰ ਲੋਕ ਮੌਕਾ ਦੇਖਦੇ ਹੀ ਬਾਹਰ ਆ ਗਏ ਸਨ। ਜਿਸ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ਉੱਪਰ ਪਹੁੰਚ ਗਈ ਜਿੰਨ੍ਹਾਂ ਨੇ ਮੁਸ਼ੱਕਤ ਨਾਲ ਅੱਗ ਉੱਪਰ ਕਾਬੂ ਪਾਇਆ। ਇਸ ਘਟਨਾ ਵਿੱਚ ਟਰੱਕ ਪੂਰੀ ਤਰ੍ਹਾਂ ਸੜ੍ਹ ਕੇ ਸੁਆਹ ਹੋ ਗਿਆ ਹੈ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਪੁਲਿਸ ਅਤੇ ਹੋਰ ਆਮ ਲੋਕਾਂ ਦੀ ਮਦਦ ਨਾਲ ਅੱਗ ਉਪਰ ਕਾਬੂ ਪਾਇਆ ਗਿਆ ਹੈ।