ਆਪ ਉਮੀਦਵਾਰ ਗੁਰਧਿਆਨ ਸਿੰਘ ਨੇ ਟਿਕਟ ਮਿਲਣ ਉੱਤੇ ਪਾਰਟੀ ਦਾ ਕੀਤਾ ਧੰਨਵਾਦ - ਪੰਜਾਬ ਮੁਕੇਰੀਆਂ ਜ਼ਿਮਨੀ ਚੋਣ
🎬 Watch Now: Feature Video
21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਵੱਲੋਂ ਗੁਰਧਿਆਨ ਸਿੰਘ ਮੁਲਤਾਨੀ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਆਪ ਦੇ ਉਮੀਦਵਾਰ ਨੇ ਪਾਰਟੀ ਹਾਈ ਕਮਾਡ ਵੱਲੋਂ ਟਿਕਟ ਦਿੱਤੇ ਜਾਣ 'ਤੇ ਧੰਨਵਾਦ ਕੀਤਾ ਹੈ। ਇਸ ਦੇ ਨਾਲ ਗੁਰਧਿਆਨ ਨੇ ਵਿਰੋਧੀ ਪਾਰਟੀਆਂ 'ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਜਨਤਾ ਨਾਲ ਕੀਤੇ ਵਾਅਦਿਆਂ ਵਿੱਚੋ ਇੱਕ ਵੀ ਪੂਰਾ ਨਹੀ ਕੀਤਾ। ਮੁਕੇਰੀਆਂ ਹਲਕੇ ਵਿੱਚ ਕਿਸੇ ਤਰ੍ਹਾਂ ਦਾ ਵੀ ਕੋਈ ਵਿਕਾਸ ਨਹੀ ਹੋ ਸਕਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾ ਦਾ ਉਤਸ਼ਾਹ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਵਿਰੋਧੀ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ 'ਤੇ ਭਰੋਸਾ ਕਰ ਰਹੇ ਹਨ।