ਪਰਲ ਕੰਪਨੀ ਵੱਲੋਂ ਕੀਤੇ ਘਪਲੇ ਨੂੰ ਲੈਕੇ ਆਪ MLA ਦਾ ਵੱਡਾ ਦਾਅਵਾ !
🎬 Watch Now: Feature Video
ਸੰਗਰੂਰ: ਪਰਲ ਕੰਪਨੀ ਦੇ ਘਪਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਪਿਛਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਪਰਲ ਕੰਪਨੀ ਦਾ ਸ਼ਿਕਾਰ ਹੋਣਾ ਪਿਆ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਦੋਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਹੀ ਮਹਾਰਾਸ਼ਟਰ ਤੋਂ ਮੁਲਜ਼ਮ ਨੂੰ ਪੰਜਾਬ ਦੇ ਵਿੱਚ ਲਿਆ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ। ਇਸ ਦੌਰਾਨ ਇਹ ਵੀ ਕਿਹਾ ਕਿ ਜੋ ਪੰਜਾਬ ਦੇ ਲੋਕਾਂ ਨਾਲ ਠੱਗੀ ਹੋਣ ਤੋਂ ਬਾਅਦ ਕਈ ਜ਼ਮੀਨਾਂ ਅਟੈਚ ਹੋਈਆਂ ਸਨ ਉਹ ਵਿਕ ਚੁੱਕੀਆਂ ਹਨ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਇਸ ਘਪਲੇ ਵਿੱਚ ਸ਼ਾਮਲ ਹਨ ਉਨ੍ਹਾਂ ਨੂੰ ਜਲਦ ਹੀ ਫੜਿਆ ਜਾਵੇਗਾ ਅਤੇ ਉਹਨਾਂ ਦੀਆਂ ਰਿਕਵਰੀਆਂ ਕਰਕੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।
TAGGED:
ਪਰਲ ਕੰਪਨੀ ਦਾ ਸ਼ਿਕਾਰ