ਅੰਮ੍ਰਿਤਸਰ : ਲਗਾਤਾਰ ਹੀ ਪੰਜਾਬ ਵਿੱਚ ਰੇਤ ਮਾਫੀਆ ਆਪਣੇ ਪੈਰ ਪਸਾਰਦਾ ਨਜ਼ਰ ਆ ਰਿਹਾ ਹਾਲਾਂਕਿ ਪੰਜਾਬ ਸਰਕਾਰ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦੇ ਕੀਤੇ ਗਏ ਸੀ ਕਿ ਰੇਤ ਮਾਫੀਆ ਨਸ਼ੇ ਦੇ ਸਮੱਗਲਰਾਂ ਉੱਤੇ ਸ਼ਿਕੰਜਾ ਕਸਿਆ ਜਾਵੇਗਾ ਲੇਕਿਨ ਲਗਾਤਾਰ ਹੀ ਨਸ਼ਾ ਅਤੇ ਨਾਜਾਇਜ਼ ਮਾਈਨਿੰਗ ਦਾ ਕੰਮ ਵੱਧਦਾ ਜਾ ਰਿਹਾ ਹੈ ਜਿਸ ਦੇ ਚਲਦੇ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਪ੍ਰਦਰਸ਼ਨ ਕੀਤਾ ਗਿਆ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਅਜਨਾਲੇ ਵਿਚ ਬਹੁਤ ਸਾਰਾ ਮਾਈਨਿੰਗ ਦਾ ਨਾਜਾਇਜ਼ ਕੰਮ ਚੱਲ ਰਿਹਾ ਹੈ। ਪ੍ਰਸ਼ਾਸਨ ਤੇ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ।ਉਨਾਂ ਦੱਸਿਆ ਕਿ ਸਰਕਾਰ ਤੇ ਪ੍ਰਸ਼ਾਸਨ ਦਾ ਇਸ ਮਸਲੇ ਵੱਲ ਧਿਆਨ ਦਿਵਾਉਣ ਦੇ ਲਈ ਉਨਾਂ ਵਲੋਂ ਅੱਜ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।