ਅਗਨੀਪਥ ਖ਼ਿਲਾਫ਼ ਆਪ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰਾ - AAP protests against Agnipath scheme
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਅਗਨੀਪਥ ਯੋਜਨਾ ਦਾ ਜਿੱਥੇ ਪੂਰੇ ਦੇਸ਼ ਵਿੱਚ ਵਿਰੋਧ ਹੋ ਰਿਹਾ ਹੈ ਉਥੇ ਫਤਿਹਗੜ੍ਹ ਸਾਹਿਬ ਵਿਖੇ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਦੇ ਵਿੱਚ ਸਰਹਿੰਦ-ਬਸੀ ਪਠਾਣਾਂ ਰੋਡ ਜਾਮ ਕਰ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸਤਿੰਦਰ ਸਿੰਘ ਜੱਲ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾਂ ਹੀ ਲੋਕ ਵਿਰੋਧੀ ਫੈਸਲੇ ਲੈਂਦੀ ਰਹੀ ਹੈ ਇਸੇ ਤਹਿਤ ਅਗਨੀਪਥ ਯੋਜਨਾ ਲਿਆਂਦੀ ਗਈ ਹੈ, ਜਿਸ ਕਾਰਨ ਪੂਰੇ ਦੇਸ਼ ਦੇ ਵਿੱਚ ਨੌਜਵਾਨ ਵਰਗ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਚਾਰ ਸਾਲ ਸਰਵਿਸ ਕਰਨ ਤੋਂ ਬਾਅਦ ਦੇਸ਼ ਦਾ ਨੌਜਵਾਨ ਕਿੱਥੇ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਫੈਸਲਾ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਉਹ ਵਿਰੋਧ ਕਰਦੇ ਰਹਿਣਗੇ।