ਬਿਜਲੀ ਮੁਫਤ ਦੇ ਐਲਾਨ ’ਤੇ ਆਪ ਵਰਕਰਾਂ ਨੇ ਪਾਏ ਭੰਗੜੇ - CM Bhagwat Mann's announcement of free electricity
🎬 Watch Now: Feature Video
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਿੰਨ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕਰ ਦਿੱਤਾ ਹੈ। 1 ਜੁਲਾਈ ਤੋਂ ਸੂਬੇ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗੱਲ ਸਰਕਾਰ ਵੱਲੋਂ ਕਹੀ ਗਈ ਹੈ। ਅੰਮ੍ਰਿਤਸਰ ਵਿਖੇ ਆਪ ਵਰਕਰਾਂ ਅਤੇ ਆਗੂਆ ਵਲੋਂ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਖੁਸ਼ੀ ਵਿੱਚ ਭੰਗੜੇ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ਹੈ। ਆਪ ਵਿਧਾਇਕ ਅਜੇ ਗੁਪਤਾ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਇਤਿਹਾਸਿਕ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦੇ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਗਿਆ ਹੈ।