ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ, 2 ਜ਼ਖਮੀ - accident in bathinda latest news
🎬 Watch Now: Feature Video
ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਵਿਆਹ ਸਮਾਗਮ ਵਿੱਚ ਹਿੱਸਾ ਲੈ ਕੇ ਵਾਪਸ ਪਰਤ ਰਹੇ ਬਰਾਤੀਆਂ ਦੀ ਗੱਡੀ ਦਰਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 3 ਦੀ ਮੌਤ ਅਤੇ 2 ਗੰਭੀਰ ਜ਼ਖਮੀ ਹੋਏ ਹਨ। ਮ੍ਰਿਤਕਾਂ ਦੀ ਪਛਾਣ ਬਹਾਦਰ ਸਿੰਘ (36) ਪੁੱਤਰ ਮੱਲ ਸਿੰਘ, ਜੱਗਾ ਸਿੰਘ (40) ਪੁੱਤਰ ਨਿੱਕਾ ਸਿੰਘ, ਜਸਵਿੰਦਰ ਸਿੰਘ (27) ਪੁੱਤਰ ਜਗਸੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਨਜ਼ਦੀਕ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉੱਥੇ ਹੀ ਮ੍ਰਿਤਕਾਂ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਵਿੱਚ ਭੇਜਿਆ ਗਿਆ ਹੈ। ਇਹ ਪੰਜੇ ਵਿਅਕਤੀ ਕੋਟੜਾ ਕੌੜਾ ਤੋਂ ਕਰਾੜਵਾਲਾ ਵਿਖੇ ਇੱਕ ਵਿਆਹ ਸਮਾਗਮ ਤੋਂ ਬਾਅਦ ਵਾਪਸ ਪਰਤ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।