ਕੁਰਾਲੀ ’ਚ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਖਾਤਾਧਾਰਕਾਂ ਨੇ ਕੀਤਾ ਪ੍ਰਦਰਸ਼ਨ - ਬੈਂਕ ਦੇ ਬਾਹਰ ਖਾਤਾਧਾਰਕਾਂ ਨੇ
🎬 Watch Now: Feature Video
ਮੋਹਾਲੀ: ਸ਼ਹਿਰ ਦੇ ਪੰਜਾਬ ਨੈਸ਼ਨਲ ਬੈਂਕ ਅੱਗੇ ਰੋਸ ਪ੍ਰਦਰਸ਼ਨ ਕਰ ਬੈਂਕ ਮੈਨੇਜਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਖਾਤਾਧਾਰਕਾਂ ਨੇ ਮਾਮਲੇ ਦੀ ਜਾਂਚ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੈਸੇ ਇਸ ਬੈਂਕ ਦੇ ਖਾਤੇ ਵਿਚ ਜਮ੍ਹਾਂ ਕਰਵਾਏ ਹੋਏ ਹਨ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੈਸੇ ’ਤੇ ਜ਼ਿਆਦਾ ਵਿਆਜ ਸਹਿਤ ਹੋਰ ਲਾਲਚ ਦੇ ਕੇ ਨਿੱਜੀ ਕੰਪਨੀ ਦਾ ਬੀਮਾ ਕਰ ਰਹੇ ਹਨ। ਇਸ ਮੌਕੇ ਖਾਤਾਧਾਰਕਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਬੈਂਕ ਦੇ ਚੱਕਰ ਲਗਾ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।