ਦਰਬਾਰ ਸਾਹਿਬ ਵਿੱਚ ਬਜ਼ੁਰਗ ਨਾਲ ਕੁੱਟਮਾਰ ਕਰਨ ਵਾਲੇ ਮੁਲਾਜ਼ਮਾਂ ਉੱਤੇ ਕਾਰਵਾਈ - ਦਰਬਾਰ ਸਾਹਿਬ
🎬 Watch Now: Feature Video
ਅੰਮ੍ਰਿਤਸਰ: ਅੱਜ ਇਕ ਵੀਡੀਓ ਸ੍ਰੀ ਦਰਬਾਰ ਸਾਹਿਬ ਦੀ ਸਾਹਮਣੇ ਆਈ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਇਕ ਬਜ਼ੁਰਗ ਨਾਲ ਕੁੱਟਮਾਰ ਅਤੇ ਧੱਕਾਮੁੱਕੀ ਕੀਤੀ ਗਈ। ਇਸ ਨੂੰ ਲੈਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਜਿਸ ਸਮੇਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਲਿਜਾਇਆ ਜਾਂਦਾ ਹੈ,ਉਸ ਸਮੇਂ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਉਕਤ ਘਟਨਾ ਨਿੰਦਣਯੋਗ ਹੈ ਅਤੇ ਇਸ ਨੂੰ ਲੈਕੇ ਮੁਲਾਜ਼ਮਾਂ ਉਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਉਕਤ ਬਜ਼ੁਰਗ ਜੰਗਲੇ ਦੇ ਉਤੋਂ ਦੀ ਪੌੜੀਆਂ ਪਾਸੇ ਆ ਗਿਆ ਸੀ, ਜਿਸ ਦਾ ਸੰਗਤ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਬਜ਼ੁਰਗ ਨੂੰ ਵਾਪਸ ਭੇਜਣ ਸਮੇਂ ਇਹ ਪੂਰੀ ਗੱਲ ਹੋਈ ਹੈ।