ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਟਵਾਰੀਆਂ ਨੇ ਛੱਡਿਆ ਵਾਧੂ ਚਾਰਜ - Charge
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਤਹਿਸੀਲ ਹੈਡਕੁਆਰਟਰ ਦੇ ਅੱਗੇ ਪੰਜਾਬ ਸਰਕਾਰ (Government of Punjab) ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਵਾਧੂ ਹਲਕਿਆਂ ਦਾ ਚਾਰਜ (Charge) ਛੱਡ ਦਿੱਤਾ ਗਿਆ। ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਪ੍ਰਿੰਸਜੀਤ ਸਿੰਘ ਨੇ ਦੱਸਿਆ ਕਿ ਤਾਲਮੇਲ ਕਮੇਟੀ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ ਮੁਤਾਬਕ ਤਹਿਸੀਲ ਫ਼ਤਿਹਗੜ੍ਹ ਸਾਹਿਬ ਦੇ ਕੁੱਲ 24 ਹਲਕਿਆਂ ਦਾ ਵਾਧੂ ਚਾਰਜ ਛੱਡ ਦਿੱਤਾ ਗਿਆ ਹੈ। ਜਿਸ ਕਾਰਨ ਤਹਿਸੀਲ ਫ਼ਤਿਹਗੜ੍ਹ ਸਾਹਿਬ ਦੇ 104 ਪਿੰਡ ਪਟਵਾਰੀਆਂ ਤੋਂ ਸੱਖਣੇ ਹੋ ਗਏ ਹਨ। ਪ੍ਰਿੰਸਜੀਤ ਸਿੰਘ ਨੇ ਦੱਸਿਆ ਕਿ ਫ਼ਤਿਹਗੜ੍ਹ ਸਾਹਿਬ ਵਿੱਚ ਪਟਵਾਰੀਆਂ ਦੀਆਂ 118 ਪੋਸਟਾਂ (Posts) ਉਪਰ ਸਿਰਫ਼ 46 ਪਟਵਾਰੀ ਕੰਮ ਕਰ ਰਹੇ ਹਨ।