15 ਅਗਸਤ ਦੇ ਮੱਦੇਨਜ਼ਰ ਅਲਰਟ ’ਤੇ ਪੰਜਾਬ ਪੁਲਿਸ, ਥਾਂ-ਥਾਂ ਨਾਕੇ ਲਗਾ ਇਸ ਤਰ੍ਹਾਂ ਕੀਤੀ ਜਾ ਰਹੀ ਚੈਕਿੰਗ ! - ਅਮਨ ਅਤੇ ਕਾਨੂੰਨ ਦੀ ਸਥਿਤੀ
🎬 Watch Now: Feature Video
ਬਠਿੰਡਾ: 15 ਅਗਸਤ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਦੇਖ ਰੇਖ ਲਈ ਵਿਸ਼ੇਸ਼ ਤੌਰ ’ਤੇ ਏਡੀਜੀਪੀ ਅਮਰਦੀਪ ਰਾਏ ਬਠਿੰਡਾ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਬਠਿੰਡਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਬਠਿੰਡਾ ਦੇ ਫਾਇਰ ਬ੍ਰਿਗੇਡ ਚੌਕ ਵਿੱਚ ਗੱਲਬਾਤ ਕਰਦੇ ਹੋਏ ਏਡੀਜੀਪੀ ਅਮਰਦੀਪ ਰਾਏ ਨੇ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਉਨ੍ਹਾਂ ਵੱਲੋਂ ਲਗਾਤਾਰ ਡੀਜੀਪੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਬਠਿੰਡਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਵੱਲੋਂ ਵਿਸ਼ੇਸ਼ ਬੈਠਕ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਠਿੰਡਾ ਵਿੱਚ ਪੰਦਰਾਂ ਅਗਸਤ ਨੂੰ ਲੈ ਕੇ ਬਾਰਾਂ ਸੌ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਹ ਸਰਚ ਆਪਰੇਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਂਦਾ ਰਹੇਗਾ।