ਪਿਤਰੌਦਾ ਦੇ ਬਿਆਨ ਤੋਂ ਬਾਅਦ ਕਾਂਗਰਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ
🎬 Watch Now: Feature Video
ਨਵੀਂ ਦਿੱਲੀ: ਸੈਮ ਪਿਤਰੌਦਾ ਦੇ 1984 ਸਿੱਖ ਨਸਲਕੁਸ਼ੀ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਦਿੱਲੀ 'ਚ ਕਾਂਗਰਸ ਦੇ ਮੁੱਖ ਦਫਤਰ ਬਾਹਰ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਰਾਹੁਲ ਗਾਂਧੀ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਵਿਰੋਧ ਕਰ ਰਹੇ ਲੋਕਾਂ ਨੇ ਪਿਤਰੌਦਾ ਦਾ ਪੁਤਲਾ ਸਾੜਿਆ। ਇਸ ਤੋਂ ਬਾਅਦ ਕਾਂਗਰਸ ਦਫ਼ਤਰ ਅਤੇ ਤੁਗਲਕ ਰੋਡ ਦੇ ਨੇੜੇ ਧਾਰਾ 144 ਲਗਾ ਦਿੱਤੀ ਗਈ ਸੀ ਜੋ ਕਿ ਹੁਣ ਹਟਾ ਦਿੱਤੀ ਹੈ।