ਕਰਨਾਟਕ ਵਿੱਚ ਕਿਸਾਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਵੱਲੋਂ ਚੇਤਾਵਨੀ - ਕਰਨਾਟਕ ਵਿੱਚ ਕਿਸਾਨਾਂ ਦੀ ਗ੍ਰਿਫਤਾਰੀ
🎬 Watch Now: Feature Video
ਰੂਪਨਗਰ: ਕਰਨਾਟਕ ਵਿੱਚ ਕਿਸਾਨ ਆਗੂਆਂ ਨੂੰ ਪੁਲਿਸ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਜੋ ਰੋਪੜ ਵਿੱਚ ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋ ਭਾਜਪਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਕਿਸਾਨਾ ਆਗੂਆਂ ਨੇ ਕਿਹਾ ਕਿ ਕਰਨਾਟਕ ਦੇ ਮੁੱਖ ਮੰਤਰੀ ਨੇ ਰੋਸ ਮਾਰਚ ਕੱਢ ਰਹੇ ਕਿਸਾਨਾਂ ਨਾਲ ਧੱਕਾ ਕੀਤਾ ਹੈ ਤੇ ਜੇਕਰ ਹਿਰਾਸਤ ਵਿੱਚ ਲਏ ਕਿਸਾਨ ਆਗੂਆਂ ਨੂੰ ਨਹੀਂ ਛੱਡਿਆ ਗਿਆ ਤਾਂ ਪੰਜਾਬ ਦੇ ਭਾਜਪਾ ਨੇਤਾਵਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।