ਸਕਾਲਰਸ਼ਿਪ ਤੋਂ ਬਾਅਦ ਆਪ ਨੇ ਸਫ਼ਾਈ ਨੂੰ ਲੈ ਕੇ ਕੀਤੀ ਭੁੱਖ ਹੜਤਾਲ - Counselor
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12235021-540-12235021-1624445896209.jpg)
ਸ੍ਰੀ ਫ਼ਤਿਹਗੜ੍ਹ ਸਾਹਿਬ:ਨਗਰ ਕੌਂਸਲ ਦੇ ਅਧੀਨ ਆਉਂਦੇ ਵਾਰਡ ਨੰਬਰ 3, 9 ਅਤੇ 13 ਵਿਚ ਸਫ਼ਾਈ ਨਾ ਹੋਣ ਕਰਕੇ ਆਪ ਦੇ ਆਗੂਆਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਭੁੱਖ ਹੜਤਾਲ (Hunger strike) ਕੀਤੀ ਹੈ। ਇਸ ਮੌਕੇ ਆਪ ਦੇ ਆਗੂਆਂ ਨੇ ਨਗਰ ਕੌਂਸਲ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਆਪ ਆਗੂ ਅਜੇ ਸਿੰਘ ਲਿਬੜਾ ਦਾ ਕਹਿਣਾ ਹੈ ਕਿ ਵਾਰਡ ਨੰਬਰ 3,9 ਅਤੇ 13 ਵਿਚ ਆਪ ਦੇ ਕੌਂਸਲਰ (Counselor) ਬਣੇ ਹੋਏ ਹਨ ਪਰ ਨਗਰ ਕੌਂਸਲ ਵੱਲੋਂ ਇਹਨਾਂ ਵਾਰਡਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਇਸ ਮੌਕੇ ਕੌਂਸਲਰ ਆਸ਼ਾ ਰਾਣੀ ਦਾ ਕਹਿਣਾ ਹੈ ਕਿ ਨਗਰ ਕੌਂਸਲ ਦਫ਼ਤਰ ਦੇ ਬਾਹਰ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ।