ਖੇਤੀ ਕਾਨੂੰਨ ਖਿਲਾਫ ਇੱਕ ਅਕਤੂਬਰ ਨੂੰ ਅਕਾਲੀ ਦਲ ਵੱਡੇ ਪੱਧਰ 'ਤੇ ਕਰੇਗਾ ਇਕੱਠ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
🎬 Watch Now: Feature Video
ਹੁਸ਼ਿਆਰਪੁਰ: ਸੁਖਬੀਰ ਬਾਦਲ ਆਪਣੇ ਦੌਰੇ ਦਰਮਿਆਨ ਹੁਸ਼ਿਆਰਪੁਰ ਦੇ ਗੁਰਦੁਆਰਾ ਸ੍ਰੀ ਹਜ਼ਾਰਾਂ ਜਹੂਰ ਪੁਰਹੀਰਾਂ ਵਿਖੇ ਪਹੁੰਚੇ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਬੀਜੇਪੀ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਬੀਜੇਪੀ ਨੇ ਜੋ ਖੇਤੀ ਬਿੱਲ ਪਾਸ ਕੀਤੇ ਹਨ, ਉਹ ਕਿਸਾਨਾਂ ਦੇ ਵਿਰੋਧੀ ਹਨ। ਉਨ੍ਹਾਂ ਨੇ ਕਿਹਾ ਕਿ ਭਾਈਵਾਲ ਪਾਰਟੀ ਹੋਣ ਦੇ ਬਾਵਜੂਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿੱਲ ਪਾਸ ਕਰਨ ਲੱਗੇ ਸਾਡੇ ਨਾਲ ਕੋਈ ਵੀ ਸਲਾਹ ਨਹੀਂ ਕੀਤੀ। ਇਸ ਸਬੰਧੀ ਸੁਖਬੀਰ ਨੇ ਅੱਗੇ ਬੋਲਦੇ ਹੋਏ ਕਿਹਾ ਕਿ 1 ਅਕਤੂਬਰ ਨੂੰ ਉਹ ਚੰਡੀਗੜ੍ਹ ਵਿਖੇ ਸਮੂਹ ਪੰਜਾਬ ਦਾ ਇਕੱਠ ਕਰਕੇ ਮੋਦੀ ਸਰਕਾਰ ਨੂੰ ਹਿਲਾ ਦੇਣਗੇ।