ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀ ਸਹਾਇਤਾ ਰਾਸ਼ੀ - ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀ ਸਹਾਇਤਾ ਰਾਸ਼ੀ
🎬 Watch Now: Feature Video

ਫਰੀਦਕੋਟ: ਕਿਸਾਨਾਂ ਦੇ ਕਰੀਬ 2 ਮਹੀਨਿਆਂ ਤੋਂ ਚੱਲ ਰਹੇ ਸੰਘਰਸ਼ ਨੂੰ ਆਖਰ ਬੂਰ ਪਿਆ ਹੈ। ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਲਈ 5 ਲੱਖ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਫਰੀਦਕੋਟ ਜ਼ਿਲ੍ਹੇ ਦੇ ਕਰੀਬ 30 ਪਰਿਵਾਰਾਂ ਵਿੱਚੋਂ 20 ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਜਾਰੀ ਹੋਈ ਹੈ। ਇਸਦੇ ਚੱਲਦੇ ਹੀ ਫਰੀਦਕੋਟ ਵਿਖੇ ਲਗਾਤਾਰ ਚੱਲ ਰਹੇ ਧਰਨੇ ਵਿੱਚ ਪਹੁੰਚੇ ਪਟਵਾਰੀ ਨੇ 4 ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਹਨ। ਪੀੜਤ ਪਰਿਵਾਰਾਂ ਨੇ ਸੰਯੁਕਤ ਕਿਸਾਨ ਮੋਰਚੇ ਅਤੇ BKU ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਦਾ ਧੰਨਵਾਦ ਕੀਤਾ ਹੈ।