ਅਜਨਾਲਾ: ਐਸਐਸਪੀ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ - ਐਸਐਸਪੀ ਧਰੁਵ ਦਹਿਆ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿੱਚ ਨਗਰ ਪੰਚਾਇਤ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਕੁੱਝ ਜਗ੍ਹਾ 'ਤੇ ਚੋਣ ਉਮੀਦਵਾਰਾਂ ਨਾਲ ਹੋ ਰਹੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਅਜਨਾਲਾ ਸਬ ਡਵੀਜ਼ਨ ਵਿਖੇ ਐਸਡੀਐਮ ਦਫ਼ਤਰ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਦੇ ਐਸਐਸਪੀ ਦਿਹਾਤੀ ਧਰੁਵ ਦਹੀਆ ਪਹੁੰਚੇ। ਐਸਐਸਪੀ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਹਰ ਤਰ੍ਹਾਂ ਦੇ ਸੁਰਖਿਆ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਹੁਕਮਾਂ ਮੁਤਾਬਿਕ ਜਲਦ ਤੋਂ ਜਲਦ ਆਪਣਾ ਅਸਲਾ ਜਮ੍ਹਾਂ ਕਰਵਾਉਣ ਨਹੀਂ ਤਾਂ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।