ਅਕਾਲੀ ਦਲ ਤੇ ਬਸਪਾ ਨੇ ‘ਆਪ’ ਆਗੂ ਅਨਮੋਲ ਗਗਨ ਮਾਨ ਖ਼ਿਲਾਫ਼ ਕੀਤਾ ਪ੍ਰਦਰਸ਼ਨ
🎬 Watch Now: Feature Video
ਜੰਡਿਆਲਾ ਗੁਰੂ:ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ (BSP) ਪਾਰਟੀ ਦੇ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਵੱਲੋਂ ਅਨਮੋਲ ਗਗਨ ਮਾਨ ਦੇ ਪੁਤਲੇ ਸਾੜ ਕੇ ਆਮ ਆਦਮੀ ਪਾਰਟੀ ਤੇ ਅਨਮੋਲ ਗਗਨ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੰਡਿਆਲਾ ਗੁਰੂ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ. ਨੇ ਕਿਹਾ, ਕਿ ‘ਆਪ’ ਆਗੂ ਅਨਮੋਲ ਗਗਨ ਮਾਨ ਨੇ ਪਿਛਲੇ ਦਿਨੀਂ ਸਾਡੇ ਸੰਵਿਧਾਨ (Constitution) ਬਾਰੇ ਕਥਿਤ ਗਲਤ ਬਿਆਨਬਾਜੀ ਕੀਤੀ ਸੀ। ਸਾਡਾ ਸੰਵਿਧਾਨ 73 ਸਾਲ ਪਹਿਲਾਂ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਨੇ ਬਣਾਇਆ ਹੈ। ਜੋ ਕਿ ਹਰ ਨਾਗਰਿਕ ਲਈ ਸਰਵੋਤਮ ਹੈ।