ਜੇਟਲੀ ਦੀ ਮੌਤ ਨਾਲ ਅਕਾਲੀ ਦਲ ਨੂੰ ਵੱਡਾ ਧੱਕਾ - ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ
🎬 Watch Now: Feature Video
ਭਾਰਤ ਦੇ ਸਾਬਕਾ ਖਜ਼ਾਨਾ ਮੰਤਰੀ ਅਰੁਣ ਜੇਟਲੀ ਦੀ ਮੌਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਧੱਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਅਕਾਲੀ ਦਲ ਵਾਸਤੇ ਬਹੁਤ ਹੀ ਦੁੱਖਦਾਈ ਖ਼ਬਰ ਹੈ। ਉਨ੍ਹਾਂ ਕਿਹਾ ਕਿ ਅਰੁਣ ਜੇਟਲੀ ਦਾ ਪੰਜਾਬ ਨਾਲ ਨਾਤਾ ਰਿਹਾ ਹੈ, ਇਸ ਤੋਂ ਪਹਿਲਾ ਸੁਸ਼ਮਾ ਸਵਰਾਜ ,ਉਨ੍ਹਾਂ ਦਾ ਵੀ ਪੰਜਾਬ ਨਾਲ ਡੂੰਘਾ ਨਾਤਾ ਰਿਹਾ ਸੀ, ਉਹ ਵੀ ਚੱਲ ਵੱਸੇ, ਹੁਣ ਅਰੁਣ ਜੇਤਲੀ ਦੀ ਮੌਤ ਦੀ ਖ਼ਬਰ ਨਾਲ ਵੀ ਰਾਜਨੀਤਕ ਗਲਿਆਰੇ ਵਿੱਚ ਸੋਗ ਦੀ ਲਹਿਰ ਹੈ।
ਉੱਥੇ ਹੀ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਸਾਬਕਾ ਖਜ਼ਾਨਾ ਮੰਤਰੀ ਅਰੁਣ ਜੇਟਲੀ ਦੀ ਮੌਤ 'ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਅਰੁਣ ਜੇਟਲੀ ਨਾਲ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲਿਆ ਸੀ ਜੋ ਕਿ ਅਨੁਭਵ ਬਹੁਤ ਵਧੀਆ ਰਿਹਾ ਸੀ। ਉਨ੍ਹਾਂ ਦੇ ਜਾਣ ਨਾਲ ਸਿਆਸੀ ਸੋਗ ਤਾਂ ਹੈ ਹੀ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਵੀ ਬਹੁਤ ਦੁੱਖ ਹੈ।