ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗਾ ਅਕਾਲੀ ਦਲ: ਸੁਖਬੀਰ ਬਾਦਲ - ਕਾਂਗਰਸ ਪਾਰਟੀ 'ਤੇ ਨਿਸ਼ਾਨੇ
🎬 Watch Now: Feature Video
ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ ਫਿਰੋਜ਼ਪੁਰ ਪੁੱਜੇ। ਉਨ੍ਹਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਦੌਰਾਨ ਉਮੀਦਵਾਰਾਂ ਦਾ ਹੌਂਸਲਾ ਵਧਾਉਂਦਿਆਂ ਕਾਂਗਰਸ ਪਾਰਟੀ 'ਤੇ ਨਿਸ਼ਾਨੇ ਸਾਧੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਰਾਜ ਵਿੱਚ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ। ਨਾਮਜ਼ਦਗੀ ਭਰਨ ਆਏ ਉਮੀਦਵਾਰਾਂ ਨਾਲ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ 'ਤੇ ਹਮਲੇ ਕਰਨ ਦੇ ਨਾਲ-ਨਾਲ ਨਾਮਜ਼ਦਗੀ ਪੱਤਰ ਵੀ ਖੋਹੇ ਜਾ ਰਹੇ ਹਨ। ਪੁਲਿਸ ਅਧਿਕਾਰੀ ਵੀ ਵਿਧਾਇਕਾਂ ਦਾ ਹੁਕਮ ਮੰਨ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਹ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗਾ।