ਫ਼ਤਿਹ ਦੇ ਰੈਸਕਿਊ ਆਪ੍ਰੇਸ਼ਨ ਦੌਰਾਨ ਕਾਂਗਰਸ ਦੀ ਕਾਰਗੁਜ਼ਾਰੀ ਰਹੀ ਨਿੰਦਣਯੋਗ: ਅਕਾਲੀ ਆਗੂ - Bathinda
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-3535455-thumbnail-3x2-singla.jpg)
ਬਠਿੰਡਾ: ਅਕਾਲੀ ਆਗੂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਫ਼ਤਿਹਵੀਰ ਨਾਲ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਨੇ ਇੱਕ ਵੀਡੀਓ ਜ਼ਰੀਏ ਕਿਹਾ ਕਿ ਫ਼ਤਿਹ ਦੇ ਰੈਸਕਿਊ ਆਪ੍ਰੇਸ਼ਨ ਦੌਰਾਨ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਬਹੁਤ ਨਿੰਦਣਯੋਗ ਰਹੀ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਤਿਹ ਦੇ ਪਰਿਵਾਰ ਨਾਲ ਪੂਰੀ ਹਮਦਰਦੀ ਜਤਾਈ। ਦੱਸਣਯੋਗ ਹੈ ਕਿ ਸੰਗਰੂਰ ਦੇ ਭਗਵਾਨਪੁਰਾ 'ਚ ਪਿਛਲੇ 5 ਦਿਨਾਂ ਤੋਂ 2 ਸਾਲਾਂ ਮਾਸੂਮ ਬੋਰਵੈੱਲ ਵਿੱਚ ਫਸਿਆ ਹੋਇਆ ਸੀ ਜਿਸ ਨੂੰ ਲੰਮੇ ਰੈਸਕਿਊ ਆਪ੍ਰੇਸ਼ਨ ਤੋਂ ਬਾਅਦ ਅੱਜ ਸਵੇਰੇ ਬਾਹਰ ਕੱਢਿਆ ਗਿਆ। ਫ਼ਤਿਹ ਨੂੰ ਬਾਹਰ ਕੱਢਣ ਤੋਂ ਬਾਅਦ PGI ਚੰਡੀਗੜ੍ਹ ਲੈ ਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ।