ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋੋਮਣੀ ਕਮੇਟੀ ਨੇ ਕਰਵਾਏ ਅਖੰਡ ਪਾਠ - ਦੇਸ਼ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ
🎬 Watch Now: Feature Video
ਅੰਮ੍ਰਿਤਸਰ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਕਰੀਬ ਤਿੰਨ ਦਹਾਕਿਆਂ ਤੋਂ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਸਿੰਘਾਂ ਦੀ ਰਿਹਾਈ ਲਈ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ 28 ਅਪ੍ਰੈਲ ਨੂੰ ਆਰੰਭ ਕੀਤਾ ਗਿਆ। ਜਿਸ ਦੇ ਅੱਜ ਸ੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਗੁਰਦੁਆਰਾ ਵਿਖੇ ਭੋਗ ਪਾਏ ਗਏ। ਜ਼ਿਕਰਯੋਗ ਹੈ ਕਿ ਸਿੱਖ ਕੌਮ ਦੀ ਖਾਤਰ ਜੇਲ੍ਹਾਂ ਕੱਟਣ ਵਾਲੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਵਾਜ਼ ਉਠਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਇਜਲਾਸਾਂ ਦੌਰਾਨ ਵੀ ਇਸ ਸਬੰਧੀ ਮਤੇ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜੇ ਜਾਂਦੇ ਰਹੇ ਹਨ ਪਰੰਤੂ ਕਰੀਬ ਤਿੰਨ ਦਹਾਕੇ ਲੰਘਣ ਬਾਅਦ ਅਤੇ ਭਾਰਤ ਸਰਕਾਰ ਦੇ ਐਲਾਨ ਬਾਅਦ ਵੀ ਅਨੇਕਾਂ ਸਿੰਘ ਦੇਸ਼ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਚਲੇ ਆ ਰਹੇ ਹਨ।