ਨਾਗਰਿਕਤਾ ਸੋਧ ਕਾਨੂੰਨ ਮਾਮਲਾ: ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸਾਰੇ ਧਰਮਾਂ ਨੇ ਅਹਿਮ ਰੋਲ ਨਿਭਾਇਆ:ਬਲਬੀਰ ਸਿੱਧੂ - Balbir Sidhu reaction on Citizenship Amendment Act
🎬 Watch Now: Feature Video
ਜਿੱਥੇ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰੀਸੀ ਦਾ ਵਿਰੋਧ ਹੋ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਉਹ ਸੂਬੇ ਅੰਦਰ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਨਹੀਂ ਕਰਨਗੇ,ਜਿਸ ਦੇ ਜਵਾਬ ਵਿੱਚ ਭਾਜਪਾ ਦੇ ਨੇਤਾ ਹੁਣ ਕਾਂਗਰਸ ਨੂੰ ਘੇਰ ਰਹੇ ਹਨ ਕਿ ਨਾਗਰਿਕਤਾ ਸੋਧ ਕਾਨੂੰਨ ਨਾਲ ਪੰਜਾਬ ਦੇ ਵਿਚ 1500 ਦੇ ਕਰੀਬ ਰਹਿ ਰਹੇ ਪਾਕਿਸਤਾਨੀ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਉਥੇ ਹੀ ਹੁਣ ਪੰਜਾਬ ਦੇ ਕੈਬਿਨੇਟ ਮੰਤਰੀ ਬਲਬੀਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ, ਜਿਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸਾਰੇ ਧਰਮਾਂ ਨੇ ਅਹਿਮ ਰੋਲ ਨਿਭਾਇਆ ਹੈ। ਉਨ੍ਹਾਂ ਨੇ ਕਿਹਾ ਜੇ ਅਸੀ ਇਸ ਤਰ੍ਹਾ ਦੇਸ਼ ਨੂੰ ਧਰਮ ਵਿੱਚ ਵੰਡਣ ਲੱਗ ਜਾਵਾਗੇ ਤਾਂ ਦੇਸ਼ ਟੁੱਟ ਜਾਵੇਗਾ। ਇਸ ਲਈ ਇਸਦਾ ਵਿਰੋਧ ਜਾਰੀ ਰਹੇਗਾ।