ਜਰਮਨੀ ਦੇ ਅੰਬੈਸਡਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - ਜਰਮਨੀ ਦੇ ਅੰਬੈਸਡਰ ਹੋਸਟ ਸ਼ਿਊਰਮੈਨ
🎬 Watch Now: Feature Video

ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਇਸੇ ਦੌਰਾਨ ਕਈ ਰਾਜਨੀਤਿਕ ਨੇਤਾ ਤੇ ਕਈ ਫਿਲਮੀ ਸਿਤਾਰੇ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਰੋਜ਼ਾਨਾ ਹੀ ਨਤਮਸਤਕ ਹੋਣ ਪਹੁੰਚਦੇ ਹਨ। ਜਿਸ ਦੇ ਚਲਦੇ ਜਰਮਨੀ ਦੇ ਅੰਬੈਸਡਰ ਆਪਣੀ ਧਰਮ ਪਤਨੀ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਜਿਸ ਤੋਂ ਬਾਅਦ ਐੱਸਜੀਪੀਸੀ (SGPC) ਦੇ ਅਧਿਕਾਰੀਆਂ ਵੱਲੋਂ ਜਰਮਨੀ ਦੇ ਅੰਬੈਸਡਰ ਹੋਸਟ ਸ਼ਿਊਰਮੈਨ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਹੋਸਟ ਸ਼ਿਊਰਮੈਨ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ 'ਤੇ ਇੱਥੇ ਆ ਕੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ।