ਖੇਤੀ ਕਾਨੂੰਨ ਦੇ ਵਿਰੋਧ 'ਚ ਅਮਲੋਹ ਦੇ ਅਧਿਆਪਕ ਨੇ ਵਾਪਸ ਕੀਤਾ ਰਾਸ਼ਟਰਪਤੀ ਐਵਾਰਡ - ਮਾਸਟਰ ਰਾਜੇਸ਼ ਕੁਮਾਰ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਖਿਡਾਰੀ ਅਤੇ ਹੋਰ ਖਿਤੇ ਨਾਲ ਜੁੜੇ ਹੋਏ ਲੋਕ ਰਾਸ਼ਟਰਪਤੀ ਵੱਲੋਂ ਮਿਲੇ ਹੋਏ ਐਵਾਰਡ ਵਾਪਸ ਕਰ ਰਹੇ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਅਮਲੋਹ ਦੇ ਵਿੱਚ ਵੀ ਇੱਕ ਅਧਿਆਪਕ ਵੱਲੋਂ ਰਾਸ਼ਟਰਪਤੀ ਐਵਾਰਡ ਵਾਪਸ ਕੀਤਾ ਗਿਆ। ਮਾਸਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ 2011 ਵਿੱਚ ਕੀਤੀ ਗਈ ਮਰਦਮਸ਼ੁਮਾਰੀ ਦੀਆਂ ਵਧੀਆ ਸੇਵਾਵਾਂ ਬਦਲੇ 2014 ਵਿੱਚ ਰਾਸ਼ਟਰਪਤੀ ਐਵਾਰਡ ਮਿਲਿਆ ਸੀ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੀ ਕੋਈ ਮੰਗ ਨਹੀਂ ਮੰਨੀ ਜਾ ਰਹੀ, ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ। ਇਸ ਕਾਰਨ ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਰਾਸ਼ਟਰਪਤੀ ਵੱਲੋਂ ਮਿਲਿਆ ਐਵਾਰਡ ਵਾਪਸ ਕਰ ਰਹੇ ਹਨ।