Amritsar:195 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ - Heroin
🎬 Watch Now: Feature Video
ਅੰਮ੍ਰਿਤਸਰ: ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 195 ਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ। ਪੁਲਿਸ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਗਈ। ਨਸ਼ੇ ਦੀ ਸਪਲਾਈ ਦੇਣ ਜਾ ਰਹੇ ਨਸ਼ਾ ਤਸਕਰ ਨੇ ਜਦੋਂ ਪੁਲਿਸ ਨਾਕੇ ਨੂੰ ਵੇਖਿਆ ਤਾਂ ਉਦੋਂ ਭੱਜਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਮੁਲਜ਼ਮ ਭੱਜਣ ਵਿੱਚ ਕਾਮਯਾਬ ਨਹੀਂ ਹੋ ਸਕਿਆ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ 2 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ, ਕਿ ਮੁਲਜ਼ਮ ਤੋਂ ਰਿਮਾਂਡ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।