ਸਿੱਧੂ ਮੂਸੇਵਾਲਾ ਦੀ ਯਾਦ 'ਚ ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕੱਢਿਆ ਕੈਂਡਲ ਮਾਰਚ - memory of Sidhu Musewala
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15480290-thumbnail-3x2-ljh.jpg)
ਅੰਮ੍ਰਿਤਸਰ: ਪੰਜਾਬੀ ਗੀਤਾਂ ਅਤੇ ਸਿਆਸਤ ਦੀ ਦੁਨੀਆ 'ਚ ਜਿੱਥੇ ਕੁਝ ਹੀ ਦਿਨਾਂ 'ਚ ਅਸਮਾਨ ਨੂੰ ਛੂਹਣ ਵਾਲੇ ਸਿੱਧੂ ਮੂਸੇਵਾਲਾ 'ਤੇ ਹੋਏ ਹਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਦੇ 100 ਫੁੱਟੀ ਰੋਡ 'ਤੇ ਨੌਜਵਾਨਾਂ ਨੇ ਕੈਂਡਲ ਮਾਰਚ ਕੱਢਦੇ ਹੋਏ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਅਪੀਲ ਕੀਤੀ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਸਰਕਾਰ ਤੇ ਪੁਲਿਸ ਤੋਂ ਮੰਗ ਕੀਤੀ।