ਪੰਜਾਬ ਇੱਕ ਸਰਹੱਦੀ ਸੂਬਾ ਜਿੱਥੇ AAP ਦਾ ਆਉਣਾ ਦੇਸ਼ ਦੇ ਹਿੱਤ ਵਿੱਚ ਨਹੀਂ - ANIL VIJ STATEMENT
🎬 Watch Now: Feature Video
ਗੁਰੂਗ੍ਰਾਮ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਸ਼ਨੀਵਾਰ ਨੂੰ ਗੁਰੂਗ੍ਰਾਮ ਵਿੱਚ ਰਹੇ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ। ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਕਿਹਾ ਸੀ ਕਿ ਪੰਜਾਬ ਸਰਹੱਦੀ ਸੂਬਾ ਹੈ। ਸਰਹੱਦੀ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਆਉਣਾ ਦੇਸ਼ ਦੇ ਹਿੱਤ ਵਿੱਚ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਚਰਿੱਤਰ ਉੱਤੇ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਉਹ ਕੁਝ ਸਮਾਜ ਵਿਰੋਧੀ ਅਨਸਰਾਂ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਵਿੱਜ ਨੇ ਕਿਹਾ ਕਿ ਲੋਕ ਹਥਿਆਰਾਂ ਨਾਲ ਸੜਕਾਂ ਉੱਤੇ ਇਕ ਦੂਜੇ ਨਾਲ ਲੜਨ ਲੱਗੇ ਹਨ ਇਹ ਬਹੁਤ ਖਤਰਨਾਕ ਅਤੇ ਚਿੰਤਾ ਦਾ ਵਿਸ਼ਾ ਹੈ। ਲੋਕ ਸ਼ਾਂਤੀ ਬਣਾਈ ਰੱਖਣ ਕੇਂਦਰ ਸਰਕਾਰ ਉੱਤੇ ਭਰੋਸਾ ਰੱਖਣ ਅਸੀਂ ਆਪਣੇ ਦੇਸ਼ ਵਿੱਚ ਅਜਿਹੀਆਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਬਿਲਕੁਲ ਵੀ ਨਹੀਂ ਹੋਣ ਦੇਵਾਂਗੇ।
Last Updated : Aug 12, 2022, 6:32 PM IST