ਰੇਲ ਰੋਕੋ ਅੰਦੋਲਨ ਦੌਰਾਨ ਯਾਤਰੀਆਂ ਲਈ ਲਗਾਏ ਲੰਗਰ
🎬 Watch Now: Feature Video
ਜਲੰਧਰ: ਪਿਛਲੇ ਤਿੰਨ ਮਹੀਨਿਆਂ ਤੋਂ ਧਰਨੇ ਤੇ ਬੈਠੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਜਲੰਧਰ ਛਾਉਣੀ ਵਿਖੇ ਵੀ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਗਈਆਂ। ਕਿਸਾਨਾਂ ਵੱਲੋਂ ਰੋਕੀਆਂ ਗਈਆਂ ਇਨ੍ਹਾਂ ਟਰੇਨਾਂ ’ਚ ਬੈਠੇ ਯਾਤਰੀਆਂ ਨੇ ਵੀ ਸਮਰਥਨ ਕੀਤਾ। ਉਧਰ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੂ ਅੰਦੋਲਨ ਦੌਰਾਨ ਅਲੱਗ-ਅਲੱਗ ਜਥੇਬੰਦੀਆਂ ਵੱਲੋਂ ਲੰਗਰ ਵੀ ਲਗਾਏ ਗਏ ਤਾਂ ਕਿ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਜਸਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਸੀ ਕਿ ਅੱਜ ਜਲੰਧਰ ਛਾਉਣੀ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਟ੍ਰੇਨਾਂ ਰੋਕੀਆਂ ਜਾਣੀਆਂ ਨੇ ਜਿਸ ਤੋਂ ਬਾਅਦ ਉਨ੍ਹਾਂ ਦੀ ਸੰਸਥਾ ਵੱਲੋਂ ਸਟੇਸ਼ਨ ਤੇ ਚਾਹ ਦਾ ਲੰਗਰ ਲਗਾਇਆ ਗਿਆ ਤਾਂ ਕਿ ਯਾਤਰੀ ਚਾਰ ਘੰਟੇ ਭੁੱਖੇ ਨਾ ਰਹਿਣ।