ਆਂਗਨਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ - Punjab government
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਦੇ ਮਾਣਭਤੇ 'ਚ ਕੀਤੀ ਕਟੌਤੀ ਅਤੇ ਹੋਰ ਮੰਗਾਂ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿਤੇ ਮਾਣ ਭੱਤੇ 'ਤੇ ਪੰਜਾਬ ਸਰਕਾਰ ਨੇ ਕਟੌਤੀ ਕਰ ਦਿਤੀ ਹੈ। ਇੱਕ ਪਾਸੇ ਆਂਗਨਵਾੜੀ ਵਰਕਰਾਂ ਨੂੰ ਮਿਸ਼ਨ ਫਤਹਿ ਦੇ ਤਹਿਤ ਕੰਮ ਕਰਨ ਲਈ ਕਿਹਾ ਜਾ ਰਿਹਾ ਹੈ ਦੂਜੇ ਪਾਸੇ 6 ਸਾਲ ਪਹਿਲਾ ਆਂਗਨਵਾੜੀ ਵਰਕਰਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ, ਉਹ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਵੀ ਤੇਜ ਕੀਤਾ ਜਾਵੇਗਾ।