ਖੇਤੀ ਕਾਨੂੰਨਾਂ ਦੇ ਵਿਰੋਧ 'ਚ ਆਂਗਣਵਾੜੀ ਵਰਕਰਾਂ ਨੇ ਕੀਤਾ ਧਰਨਾ ਪ੍ਰਦਰਸ਼ਨ
🎬 Watch Now: Feature Video
ਤਰਨ ਤਾਰਨ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈਕੇ ਜਿਥੇ ਕਿਸਾਨ ਦਿੱਲੀ ਵਿੱਚ ਬੈਠ ਕੇ ਸੰਘਰਸ਼ ਕਰ ਰਹੇ ਹਨ। ਉਥੇ ਹੀ ਹਰ ਵਰਗ ਵੱਲੋਂ ਆਪਣੇ ਆਪਣੇ ਤਰੀਕੇ ਨਾਲ ਕਿਸਾਨ ਅੰਦੋਲਨ ਵਿੱਚ ਹਿੱਸਾ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਤਰਨ ਤਾਰਨ ਵਿਖੇ ਆਂਗਣਵਾੜੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਧਰਨੇ ਵਿੱਚ ਜਮਹੂਰੀ ਕਿਸਾਨ ਸਭਾ ਦੇ ਵਰਕਰਾਂ ਵੱਲੋਂ ਬੈਠ ਕੇ ਸਾਥ ਦਿੱਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਕਾਲੇ ਕਾਨੂੰਨਾਂ ਦੇ ਖਿਲਾਫ਼ ਲੜਾਈ ਲੜਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਉਹ ਜੇਲ ਭਰੋ ਅੰਦੋਲਨ ਕਰਨ ਆਈਆਂ ਹਨ ਜਾੰ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ ਜਾ ਕਾਲੇ ਕਾਨੂੰਨ ਰੱਦ ਕੀਤੇ ਜਾਣ।