ਅਸਾਮੀਆਂ ਭਰਨ ਦੇ ਐਲਾਨ ਤੇ ਆਂਗਣਵਾੜੀ ਵਰਕਰਾਂ ਨੇ ਘੇਰੀ ਮਾਨ ਸਰਕਾਰ - Anganwadi workers raised questions on the Bhagwant Mann government
🎬 Watch Now: Feature Video
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਵਿੱਚ ਆਂਗਣਵਾੜੀ ਵਰਕਰਾਂ ਦੀਆਂ 6 ਹਜ਼ਾਰ ਨਵੀਆਂ ਪੋਸਟਾਂ ਭਰੀਆ ਜਾਣਗੀਆਂ। ਸੀਐਮ ਦੇ ਐਲਾਨ ਤੇ ਬੋਲਦੇ ਹੋਏ ਆਂਗਣਵਾੜੀ ਵਰਕਰਾਂ ਦੀ ਮਹਿਲਾ ਪ੍ਰਧਾਨ ਨੇ ਕਿਹਾ ਕਿ ਸਭ ਤੋਂ ਪਹਿਲਾਂ ਇਹ ਅਸਾਮੀਆਂ ਲੰਬੇ ਸਮੇਂ ਤੋਂ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਪੋਸਟਾਂ ਖਾਲੀ ਪਈਆਂ ਹਨ ਜਿਨ੍ਹਾਂ ਨੂੰ ਭਰਨ ਦੀ ਗੱਲ ਪੰਜਾਬ ਸਰਕਾਰ ਕਹਿ ਰਹੀ ਹੈ। ਸੁਪਰੀਮ ਕੋਰਟ ਦੇ ਆਦੇਸ਼ ਹਨ ਕਿ ਤਿੰਨ ਮਹੀਨਿਆਂ ਤੋਂ ਜ਼ਿਆਦਾ ਸਮਾਂ ਆਂਗਣਵਾੜੀ ਸੈਂਟਰ ਖਾਲੀ ਨਹੀਂ ਰੱਖੇ ਜਾ ਸਕਦੇ। ਪਿਛਲੇ ਛੇ ਸਾਲਾਂ ਤੋਂ ਆਂਗਨਵਾੜੀ ਸੈਂਟਰਾਂ ਵਿੱਚ ਵਰਕਰ ਨਹੀਂ ਹਨ ਜੋ ਕਿ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਦੀ ਪ੍ਰਧਾਨ ਦਾ ਕਹਿਣਾ ਹੈ ਕਿ ਬਜਟ ਦੇ ਵਿਚ ਸਾਡੇ ਲਈ ਪ੍ਰਪੋਜ਼ਲ ਲਈ ਕੋਈ ਜਗ੍ਹਾ ਨਹੀਂ ਰੱਖੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਰਕਾਰਾਂ ਦੇ ਸਮੇਂ ਆਂਗਣਵਾੜੀ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਨਹੀਂ ਦਿੱਤਾ ਗਿਆ ਜੋ ਕਿ ਸਹੀ ਨਹੀਂ ਹੈ।