ਤਰਨਤਾਰਨ: ਆਂਗਣਵਾੜੀ ਵਰਕਰਾਂ ਨੇ ਡੀਸੀ ਦਫ਼ਤਰ ਬਾਹਰ ਲਾਇਆ ਧਰਨਾ - ਜੇਲ ਭਰੋ ਅੰਦੋਲਨ
🎬 Watch Now: Feature Video
ਤਰਨਤਾਰਨ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਜਿਥੇ ਕਿਸਾਨ ਦਿੱਲੀ ਵਿੱਚ ਬੈਠ ਕੇ ਸੰਘਰਸ਼ ਕਰ ਰਹੇ ਹਨ, ਉਥੇ ਇਸੇ ਦੇ ਚੱਲਦਿਆਂ ਤਰਨਤਾਰਨ ਵਿਖੇ ਆਂਗਣਵਾੜੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਧਰਨੇ ਵਿੱਚ ਜਮਹੂਰੀ ਕਿਸਾਨ ਸਭਾ ਦੇ ਵਰਕਰਾਂ ਵੱਲੋਂ ਬੈਠ ਕੇ ਸਾਥ ਦਿੱਤਾ ਗਿਆ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਕਾਲੇ ਕਾਨੂੰਨਾਂ ਦੇ ਖਿਲਾਫ ਲੜਾਈ ਲੜਣ ਲਈ ਆਈਆਂ ਹਨ। ਉਨ੍ਹਾਂ ਕਿਹਾ ਕਿ ਉਹ ਜੇਲ ਭਰੋ ਅੰਦੋਲਨ ਕਰਨ ਆਈਆਂ ਹਨ ਜਾਂ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ ਜਾ ਕਾਲੇ ਕਾਨੂੰਨ ਰੱਦ ਕੀਤੇ ਜਾਣ।