ਕੋਰੋਨਾ ਵਾਇਰਸ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਇੰਤਜਾਮ - ਪੰਜਾਬ ਵਿੱਚ ਕੋਰੋਨਾ ਵਾਇਰਸ
🎬 Watch Now: Feature Video
ਚੀਨ ਵਿੱਚ ਤਬਾਹੀ ਮਚਾਉਣ ਤੋਂ ਬਾਅਦ ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਪੰਜਾਬ ਵੀ ਚੌਕਸ ਹੈ, ਸਿਹਤ ਵਿਭਾਗ ਨੇ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਆਪਣੇ ਜ਼ਿਲ੍ਹੇ ਦੇ ਹਸਪਤਾਲਾਂ ਵਿਚ ਵਿਸ਼ੇਸ਼ ਅਲੱਗ-ਥਲੱਗ ਵਾਰਡਾਂ ਨੂੰ ਤਿਆਰ ਰੱਖਣ ਲਈ ਇਕ ਪੱਤਰ ਲਿਖਿਆ ਹੈ। ਉਥੇ ਹੀ ਚੰਡੀਗੜ੍ਹ ਵਿਚ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ ਹੈ। ਉਥੇ ਹੀ ਸਿਵਲ ਹਸਪਤਾਲ ਅਜਨਾਲਾ ਦੇ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਇਸ ਸਬੰਧ ਵਿੱਚ ਸਿਵਲ ਹਸਪਤਾਲ ਅਜਨਾਲਾ ਦੇ ਐਸਐਮਓ ਡਾ. ਓਮ ਪ੍ਰਕਾਸ਼ ਨੇ ਦੱਸਿਆ ਕਿ ਅਜਨਾਲਾ ਹਸਪਤਾਲ ਵਿੱਚ ਕੋਰੋਨਾ ਵਿਸ਼ਾਣੂ ਮਰੀਜਾਂ ਦੇ ਇਲਾਜ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ।