ਗੁਰਦਾਸਪੁਰ ਪੁਹੰਚੇ ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
🎬 Watch Now: Feature Video
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਅੱਜ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਗੁਰਦਾਸਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਯੋਜਨਾਵਾਂ ਨੂੰ ਸਹੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਆਦੇਸ਼ ਦਿੱਤੇ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਗਏ ਥਰਮਲ ਪਲਾਂਟ ਕਾਰਨ ਲੋਕਾਂ ਨੂੰ ਹੁਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਉਲਟ ਪੰਜਾਬ ਸਰਕਾਰ ਵਲੋਂ ਕੇਂਦਰ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਕੋਲਾ ਨਹੀਂ ਦਿੱਤਾ ਜਾ ਰਿਹਾ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਸਿਵਿਲ ਡਰੈਸ ਕੋਡ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਕਿਸੇ ਘੱਟ ਗਿਣਤੀ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਇਹ ਸਾਰਿਆਂ ਦਾ ਸਾਂਝਾ ਦੇਸ਼ ਹੈ।