ਆਸ਼ਾ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦਾ ਕੀਤਾ ਘਿਰਾਓ - ਹਰਿਆਣਾ
🎬 Watch Now: Feature Video
ਲੁਧਿਆਣਾ:ਆਸ਼ਾ ਵਰਕਰਾਂ(Asha workers) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਦੇ ਡੀਸੀ ਦਫ਼ਤਰ (DC Office) ਦਾ ਘਿਰਾਓ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਦੇ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ।ਆਸ਼ਾ ਵਰਕਰ ਰਾਜਵੀਰ ਕੌਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਤਨਖਾਹ ਵਧਾਉਣ ਅਤੇ ਸਮਰਾਟ ਫੋਨ ਦੇਣ ਦਾ ਵਾਅਦਾ ਕੀਤਾ ਸੀ।ਆਸ਼ਾ ਵਰਕਰਾਂ ਨੇ ਮੰਗ ਕੀਤੀ ਹੈ ਕਿ ਸਾਨੂੰ ਹਰਿਆਣਾ ਪੈਟਰਨ ਉਤੇ ਤਨਖ਼ਾਹ ਦਿੱਤੀ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ 4000 ਰੁਪਏ ਤੇ ਕਿਸ ਵਿਅਕਤੀ ਦਾ ਘਰ ਚੱਲਦਾ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕਰਾਂਗਾ।