ਸਿਵਲ ਹਸਪਤਾਲ ’ਚ ਆਸ਼ਾ ਵਰਕਰਾਂ ਵੱਲੋਂ ਧਰਨਾ, ਕੀਤੀ ਇਹ ਮੰਗ... - ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ
🎬 Watch Now: Feature Video
ਰੂਪਨਗਰ: ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿਚ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੌਰ ਦੀ ਅਗਵਾਈ ਹੇਠਾਂ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਸ਼ਾ ਵਰਕਰਾਂ ਨੂੰ 2500 ਰੁਪਏ ਮਹੀਨੇ ਦੇਣ ਦੀ ਗੱਲ ਆਖੀ ਗਈ ਸੀ ਪਰ ਅਜੇ ਤੱਕ ਇਹ ਸੁਵਿਧਾ ਹੁਣ ਤੱਕ ਉਨ੍ਹਾਂ ਨੂੰ ਨਹੀਂ ਪ੍ਰਾਪਤ ਹੋਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਿਹਤ ਵਿਭਾਗ ਵਿਚ ਮਲਟੀਪਰਪਜ਼ ਦੀ ਖਾਲੀਆਂ ਪੋਸਟਾਂ ਨੂੰ ਭਰਨ ਦੇ ਲਈ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਦੀ ਭਰਤੀ ਕੀਤੀ ਜਾਵੇ।