ਬੀਜੇਪੀ ਪ੍ਰਧਾਨ ਨੇ ਪੀੜਤ ਮਹਿਲਾ ਨਾਲ ਕੀਤੀ ਮੁਲਾਕਾਤ, ਹਸਪਤਾਲ ਪ੍ਰਸ਼ਾਸਨ ਨੂੰ ਪਾਈ ਝਾੜ
🎬 Watch Now: Feature Video
ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਡਿਲੀਵਰੀ ਮਾਮਲੇ ਤੋਂ ਬਾਅਦ ਜਿੱਥੇ ਡੀਸੀ ਪਠਾਨਕੋਟ ਵੱਲੋਂ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ, ਉੱਥੇ ਹੀ ਦੂਜੇ ਪਾਸੇ ਪਠਾਨਕੋਟ ਤੋਂ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੀੜਤ ਦੇ ਘਰ ਅਤੇ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਪੀੜਤ ਪਰਿਵਾਰ ਕੋਲੋਂ ਮੁਆਫੀ ਵੀ ਮੰਗੀ। ਉੱਥੇ ਹੀ ਦੂਜੇ ਪਾਸੇ ਹਸਪਤਾਲ ਵਿੱਚ ਉਸ ਦਿਨ ਡਿਊਟੀ ਉੱਤੇ ਤੈਨਾਤ ਸਟਾਫ ਨੂੰ ਝਾੜ ਵੀ ਪਾਈ। ਇਸ ਦੌਰਾਨ ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਠਾਨਕੋਟ ਦੇਸ਼ ਵਿੱਚ ਸ਼ਰਮਸਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੋਈ ਇਲਾਜ ਨਹੀਂ ਕੀਤਾ ਕੋਈ ਗੱਲ ਨਹੀਂ ਪਰ ਉਸ ਔਰਤ ਦੀ ਡਿਲੀਵਰੀ ਕਰਵਾਉਣ ਦੇ ਸਮੇਂ ਕਪੜਾ ਤੱਕ ਨਹੀਂ ਦਿੱਤਾ ਗਿਆ। ਇਸ ਮਾਮਲੇ ਸਬੰਧੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ।