ਭਾਜਪਾ ਪ੍ਰਧਾਨ ਦਾ ਬਿਆਨ,ਆਪ ਦੀ ਨੌਟੰਕੀ ਖਿਲਾਫ਼ ਬੋਲਣ ਵਾਲਿਆਂ ਨੂੰ ਕਿਹਾ ਜਾਂਦਾ BJP ਦੀ ਬੀ ਟੀਮ - AAP gimmick
🎬 Watch Now: Feature Video
ਗੁਰਦਾਸਪੁਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਵੱਲੋਂ ਅੱਜ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਇਸ ਮੌਕੇ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਨੇ ਆਪ੍ਰੇਸ਼ਨ ਲੋਟਸ ਮਾਮਲੇ 'ਤੇ ਸਵਾਲਾਂ 'ਤੇ ਬੋਲਦਿਆਂ ਕਿਹਾ ਕਿ ਜੋਂ ਵੀ ਆਮ ਆਦਮੀ ਪਾਰਟੀ ਦੀ ਨੌਟੰਕੀ ਦੇ ਖਿਲਾਫ ਬੋਲਦਾ ਹੈ ਉਸਨੂੰ ਭਾਜਪਾ ਦੀ ਬੀ ਟੀਮ ਕਹਿ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਆਪ ਦੀ ਨੌਟੰਕੀ ਹੈ ਇਸ ਤੋਂ ਸਿਵਾਏ ਕੁਝ ਨਹੀਂ ਹੈ।