ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਉੱਤੇ ਸਾਧੇ ਨਿਸ਼ਾਨੇ,ਕਿਹਾ ਦਿੱਲੀ ਤੋਂ ਚੱਲ ਰਿਹਾ ਪੰਜਾਬ - ਨਸ਼ਿਆਂ ਨਾਲ ਨੌਜਵਾਨਾਂ ਦੀ ਜਾਨ ਜਾ ਰਹੀ
🎬 Watch Now: Feature Video
(Neeraj Bali) ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ (Punjab BJP President) ਅਸ਼ਵਨੀ ਸ਼ਰਮਾ ਨੇ ਵਪਾਰੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਵੱਡੇ ਵੱਡੇ ਇਸ਼ਤਿਹਾਰ ਛਾਪ ਕੇ ਬੇਤੁਕੀਆਂ (Nonsensical things by printing advertisements) ਗੱਲਾਂ ਕਰ ਰਹੀ ਹੈ। ਉਹਨਾਂ ਕਿਹਾ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀਆਂ ਗੱਲਾਂ ਕਰ ਰਹੀ ਹੈ ਜਦੋਂ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਭਾਅ ਵੱਧ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਨੂੰਨ ਦੀ ਸਥਿਤੀ ਇਸ ਕਦਰ ਵਿਗੜੀ ਪਈ ਹੈ ਕਿ ਹਰ ਰੋਜ਼ ਕਤਲ ਹੋ ਰਹੇ ਹਨ ਅਤੇ ਨਸ਼ਿਆਂ ਨਾਲ ਨੌਜਵਾਨਾਂ ਦੀ ਜਾਨ ਜਾ (Young people are dying due to drugs) ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹੁਣ ਡੱਬਦਾ ਪੰਜਾਬ ਉਮੀਦ ਦੀ ਨਜ਼ਰ ਨਾਲ ਭਾਜਪਾ ਵੱਲ ਨੂੰ ਵੇਖ ਰਿਹਾ ਹੈ।
Last Updated : Oct 8, 2022, 7:18 PM IST