ਧੋਬੀਆਣਾ ਬਸਤੀ ’ਚ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ, ਲੋਕਾਂ ਦਾ ਪ੍ਰਸ਼ਾਸਨ ’ਤੇ ਫੁੱਟਿਆ ਗੁੱਸਾ - ਮਕਾਨ ਢਹਿ ਢੇਰੀ
🎬 Watch Now: Feature Video
ਬਠਿੰਡਾ: ਜ਼ਿਲ੍ਹੇ ਦੇ ਥਾਣਾ ਕੈਂਟ ਤੋਂ ਸ਼ੁਰੂ ਹੋਣ ਵਾਲੀ ਰਿੰਗ ਰੋਡ ਦੀ ਉਸਾਰੀ ਲਈ ਬੀਡੀਏ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਨਾਲ ਲੈ ਕੇ ਸਵੇਰੇ ਤਿੰਨ ਵਜੇ ਧੋਬੀਆਣਾ ਬਸਤੀ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੀਲਾ ਪੰਜਾ ਚਲਾਇਆ ਗਿਆ। ਸੁੱਤੇ ਪਏ ਲੋਕਾਂ ਨੂੰ ਘਰਾਂ ’ਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਮਕਾਨ ਢਹਿ-ਢੇਰੀ ਕਰ ਦਿੱਤੇ ਗਏ। ਵਰ੍ਹਦੇ ਮੀਂਹ ਵਿੱਚ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਖ਼ਿਲਾਫ਼ ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ’ਤੇ ਉੱਤਰ ਕੇ ਪ੍ਰਦਰਸ਼ਨ ਕੀਤਾ। ਘਟਨਾ ਦਾ ਪਤਾ ਚੱਲਦੇ ਹੀ ਮੌਕੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ। ਬੀਡੀਏ ਵੱਲੋਂ ਮਕਾਨ ਢਾਹ ਢੇਰੀ ਕਰਨ ਉਪਰੰਤ ਮੌਕੇ ਤੋਂ ਚਲਾ ਗਿਆ ਪਰ ਢਹਿ ਢੇਰੀ ਹੋਏ ਮਕਾਨਾਂ ਵਿੱਚੋਂ ਸਾਮਾਨ ਕੱਢ ਰਹੇ ਲੋਕਾਂ ਦਾ ਕਹਿਣਾ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮਕਾਨਾਂ ਵਿੱਚੋਂ ਸਾਮਾਨ ਤੱਕ ਕੱਢਣ ਨਹੀਂ ਦਿੱਤਾ ਅਤੇ ਇਸ ਤਰ੍ਹਾਂ ਹੀ ਮਕਾਨ ਢਹਿ ਢੇਰੀ ਕਰ ਦਿੱਤੇ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਕੀਮਤੀ ਸਾਮਾਨ ਖਰਾਬ ਹੋ ਗਿਆ।