ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਦਾ ਹੱਲਾ ਬੋਲ
🎬 Watch Now: Feature Video
ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲ੍ਹੇ ‘ਚ ਰੇਹੜੇ 'ਤੇ ਐਕਟਿਵਾ ਅਤੇ ਸਿਲੰਡਰ ਰੱਖ ਕੇ ਕਾਂਗਰਸ ਵਰਕਰਾਂ ਨੇ ਮਹਿੰਗਾਈ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਨੂੰ ਲੈਕੇ ਭਾਜਪਾ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰਾਂ ਅਤੇ ਔਰਤਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਮਹਿਲਾਵਾਂ ਨੇ ਗੈਸ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਪਾਰਟੀ ਦੇ ਆਗੂਆਂ ਦਾ ਕਹਿਣਾ ਕਿ ਜਦੋਂ ਦੀ ਭਾਜਪਾ ਸਰਕਾਰ ਕੇਂਦਰ ‘ਚ ਆਈ ਹੈ, ਉਦੋਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ ਤੇ ਆਮ ਲੋਕਾਂ ’ਤੇ ਇਸਦੀ ਮਾਰ ਪੈ ਰਹੀ ਹੈ।